Barnala- ਸ਼ਰਾਬੀ ਪਤੀ ਵਲੋਂ ਸੁੱਤੀ ਪਈ ਪਤਨੀ ਦਾ ਬੇਰਹਿਮੀ ਨਾਲ ਕਤਲ

Ashish Sharma | News18 Punjab
Updated: April 1, 2021, 8:41 PM IST
share image
Barnala- ਸ਼ਰਾਬੀ ਪਤੀ ਵਲੋਂ ਸੁੱਤੀ ਪਈ ਪਤਨੀ ਦਾ ਬੇਰਹਿਮੀ ਨਾਲ ਕਤਲ
ਮ੍ਰਿਤਕਾ ਦੀ ਫਾਇਲ ਫੋਟੋ

  • Share this:
  • Facebook share img
  • Twitter share img
  • Linkedin share img
ਬਰਨਾਲਾ ਜ਼ਿਲੇ ਦੇ ਪਿੰਡ ਭੂਰੇ ਵਿਖੇ ਸ਼ਰਾਬੀ ਪਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਕਰਨ ਦਾ ਕਾਰਨ ਮੁਲਜ਼ਮ ਪਤੀ ਵਲੋਂ ਆਪਣੀ ਮ੍ਰਿਤਕ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਨਾ ਦੱਸਿਆ ਜਾ ਰਿਹਾ ਹੈ। ਇਸੇ ਕਾਰਨ ਉਹਨਾਂ ਦੇ ਘਰ ਵਿੱਚ ਲੜਾਈ ਝਗੜਾ ਰਹਿੰਦਾ ਸੀ।  ਬੀਤੀ ਰਾਤ ਵੀ ਪਤੀ ਨੇ ਸ਼ਰਾਬੀ ਹਾਲਤ ਵਿੱਚ ਆਪਣੀ ਮ੍ਰਿਤਕ ਪਤਨੀ ਨਾਲ ਝਗੜਾ ਕੀਤਾ ਸੀ ਅਤੇ ਅੱਜ ਦੁਪਹਿਰ ਸਮੇਂ ਜਦੋਂ ਪਤਨੀ ਸੌਂ ਰਹੀ ਸੀ ਤਾਂ ਉਸਦਾ ਕਤਲ ਕਰ ਦਿੱਤਾ। ਘਟਨਾ ਉਪਰੰਤ ਪਤੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਵਕੀਲ ਸਿੰਘ, ਮ੍ਰਿਤਕ ਦੇ ਜੀਜੇ ਮੱਖਣ ਸਿੰਘ,  ਪਿੰਡ ਵਾਸੀ ਜਗਦੇਵ ਸਿੰਘ ਅਤੇ ਪਿੰਡ ਭੂਰੇ ਦੇ ਸਰਪੰਚ ਗੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦਾ ਨਾਮ ਹਰਪ੍ਰੀਤ ਕੌਰ ਸੀ ਅਤੇ ਉਹ ਆਪਣੇ ਪਤੀ  ਦੇ ਨਾਲ ਇੱਟਾਂ ਦੇ ਭੱਠੇ ਉੱਤੇ ਮਜ਼ਦੂਰੀ ਕਰਦੀ ਸੀ। ਮ੍ਰਿਤਕਾ ਦੇ ਪਤੀ ਵਲੋਂ ਬੀਤੀ ਰਾਤ ਸ਼ਰਾਬੀ ਹਾਲਤ ਵਿੱਚ ਪਹਿਲਾਂ ਉਸਦੇ ਨਾਲ ਲੜਾਈ ਝਗੜਾ ਕੀਤਾ ਅਤੇ ਅੱਜ ਸਵੇਰੇ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ।  ਉਨਾਂ ਦੱਸਿਆ ਕਿ ਮ੍ਰਿਤਕਾ ਦਾ ਪਤੀ ਉਸ ਉੱਤੇ ਨਜ਼ਾਇਜ ਸੰਬੰਧ ਹੋਣ ਕਰਕੇ ਉਸਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ ਅਤੇ ਇਸੇ ਕਾਰਨ ਮੁਲਜ਼ਮ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਉਨਾਂ ਦੱਸਿਆ ਕਿ ਮ੍ਰਿਤਕਾ   ਦੇ ਵਿਆਹ ਨੂੰ ਕਰੀਬ 13 ਸਾਲ ਹੋ ਚੁੱਕੇ ਹਨ ਅਤੇ ਉਸਦੇ ਦੋ ਛੋਟੇ-ਛੋਟੇ ਬੱਚੇ ਹੈ।

ਇਸ ਸਬੰਧੀ ਥਾਣਾ ਧਨੌਲਾ ਦੇ ਐਸਐਚਓ ਵਿਜੈ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੇ ਪਿੰਡ ਭੂਰੇ ਵਿੱਚ ਇੱਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਉਨਾਂ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਅਤੇ ਛੇਤੀ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ ।
Published by: Ashish Sharma
First published: April 1, 2021, 8:41 PM IST
ਹੋਰ ਪੜ੍ਹੋ
ਅਗਲੀ ਖ਼ਬਰ