Barnala- 3 ਨਸ਼ਾ ਤਸਕਰ 2 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ,16 ਲੱਖ ਨਕਦੀ ਅਤੇ ਦੋ ਮਹਿੰਗੀਆਂ ਕਾਰਾਂ ਸਮੇਤ ਕਾਬੂ

- news18-Punjabi
- Last Updated: April 1, 2021, 7:26 PM IST
ਬਰਨਾਲਾ ਪੁਲਿਸ ਦੇ ਸੀਆਈਏ ਸਟਾਫ਼ ਨੂੰ ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਵਲੋਂ 3 ਨਸ਼ਾ ਤਸਕਰਾਂ ਨੂੰ ਕਰਕੇ ਉਹਨਾਂ ਤੋਂ 2 ਲੱਖ 2 ਹਜ਼ਾਰ ਨਸ਼ੀਲੀਆਂ ਗੋਲੀਆਂ, 16 ਲੱਖ ਡਰੱਗ ਮਨੀ ਅਤੇ 2 ਕਾਰਾਂ ਬਰਾਮਦ ਕੀਤੀਆਂ ਹਨ। ਕਾਬੂ ਕੀਤੇ ਨਸ਼ਾ ਤਸਕਰਾਂ ਵਿੱਚੋਂ ਮੁੱਖ ਨਸ਼ਾ ਤਸਕਰ ਰਾਜੂ ਸਿੰਘ ਵਿਰੁੱਧ ਪਹਿਲਾਂ ਵੀ ਨਸ਼ੇ ਦੇ ਮਾਮਲੇ ਦਰਜ਼ ਹਨ ਅਤੇ ਉਹ ਇੱਕ ਮਾਮਲੇ ਵਿੱਚੋਂ ਭਗੌੜਾ ਵੀ ਹੈ। ਫ਼ਿਲਹਾਲ ਪੁਲਿਸ ਵਲੋਂ ਤਿੰਨਾਂ ਵਿਰੁੱਧ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈੈ। ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਐਸਐਸਪੀ ਸੰਦੀਪ ਗੋਇਲ ਨੇ ਇਸ ਮਾਮਲੇ ’ਤੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਇੱਕ ਮੁਖਬਰੀ ਦੇ ਆਧਾਰ ’ਤੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਹਨਾਂ ਤੋਂ ਪੁਲਿਸ ਨੂੰ ਹੁਣ ਤੱਕ 2 ਲੱਖ 2 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 16 ਲੱਖ ਡਰੱਗ ਮਨੀ ਬਰਾਮਦ ਹੋਈ ਹੈ। ਮੁਲਾਜ਼ਮਾਂ ਤੋਂ ਦੋ ਨਵੀਆਂ ਕਾਰਾਂ ਵੀ ਮਿਲੀਆਂ ਹਨ, ਜਿਸਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਉਹਨਾਂ ਦੱਸਿਆ ਕਿ ਇਹ ਨਸ਼ਾ ਤਸਕਰ ਨਸ਼ੀਲੀਆਂ ਗੋਲੀਆਂ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿੱਚ ਸਪਲਾਈ ਕਰਦੇ ਸਨ। ਜਿਸਦੀ ਚੈਨ ਨੂੰ ਤੋੜਨ ਵਿੱਚ ਬਰਨਾਲਾ ਪੁਲਿਸ ਤੋੜਨ ਵਿੱਚ ਸਫ਼ਲ ਹੋਈ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਤਿੰਨੇ ਮੁਲਜ਼ਮ ਪਟਿਆਲਾ ਜ਼ਿਲੇ ਨਾਲ ਸਬੰਧਤ ਹਨ। ਉਹਨਾਂ ਦੱਸਿਆ ਕਿ ਇਹਨਾਂ ਮੁਲਜ਼ਮਾਂ ਵਿੱਚੋਂ ਮੁੱਖ ਰਾਜੂ ਸਿੰਘ ਵਿਰੁੱਧ ਪਹਿਲਾਂ ਵੀ ਸੰਗਰੂਰ ਜ਼ਿਲੇ ਵਿੱਚ ਨਸ਼ੇ ਦੇ ਮਾਮਲੇ ਦਰਜ਼ ਹਨ ਅਤੇ ਉਹ ਇੱਕ ਕੇਸ ਵਿੱਚੋਂ ਭਗੌੜਾ ਵੀ ਹੈ। ਉਹਨਾਂ ਕਿਹਾ ਕਿ ਪੁਲਿਸ ਵਲੋਂ ਹੁਣ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਉਧਰ ਇਸ ਸਬੰਧੀ ਮੁੱਖ ਨਸ਼ਾ ਤਸਕਰ ਰਾਜੂ ਸਿੰਘ ਨੇ ਦੱਸਿਆ ਕਿ ਇਸ ਨਸ਼ੇ ਦੇ ਕਾਰੋਬਾਰ ਵਿੱਚ ਕੁੱਝ ਸਮਾਂ ਪਹਿਲਾਂ ਹੀ ਆਇਆ ਸੀ। ਉਹ ਦਿੱਲੀ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦਾ ਆਇਆ ਹੈ। ਉਹ ਪਹਿਲਾਂ ਮਜ਼ਦੂਰੀ ਕਰਦਾ ਸੀ ਅਤੇ ਬਾਅਦ ਵਿੱਚ ਇਸ ਕੰਮ ਵਿੱਚ ਪੈ ਗਿਆ।ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਦਾ ਕਹਿਣਾ ਹੈ ਕਿ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਬਰਾਮਦ ਕਰਕੇ ਨਸ਼ਾ ਤਸਕਰ ਕਾਬੂ ਕਰਨਾ ਬਰਨਾਲਾ ਪੁਲਿਸ ਦੀ ਵੱਡੀ ਪ੍ਰਾਪਤੀ ਹੈ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹੋਰ ਕੋਈ ਵੀ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਤਾਂ ਬਖ਼ਸਿਆ ਨਹੀਂ ਜਾਵੇਗਾ।