ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦਾ ਦਾਅਵਾ
ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦਾ ਦਾਅਵਾ (ਸੰਕੇਤਕ ਫੋਟੋ)
- news18-Punjabi
- Last Updated: April 4, 2021, 9:30 AM IST
ਭਾਜਪਾ ਨੇ ਪੰਜਾਬ ਵਿਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੋਰਚੇ ਸੰਭਾਲ ਲਏ ਹਨ। ਪਾਰਟੀ ਦਾ ਦਾਅਵਾ ਹੈ ਕਿ ਲੋਕਾਂ ਕੈਪਟਨ ਸਰਕਾਰ ਤੋਂ ਅੱਕੇ ਹੋਏ ਹਨ ਤੇ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ।
ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਆਗੂਆਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਮੈਦਾਨ ਵਿੱਚ ਡਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਅਮਰਿੰਦਰ ਸਿੰਘ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਹੋ ਚੁੱਕੇ ਹਨ, ਇਸ ਲਈ 2022 ਵਿੱਚ ਭਾਜਪਾ ਦੀ ਸਰਕਾਰ ਬਣਨੀ ਤੈਅ ਹੈ।
ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੇ ਰਾਜ ਵਿਚ ਹਰ ਜਗ੍ਹਾ ਗੈਂਗਸਟਰਾਂ ਅਤੇ ਮਾਫੀਆ ਦਾ ਬੋਲਬਾਲਾ ਹੈ, ਭ੍ਰਿਸ਼ਟਾਚਾਰ ਆਪਣੇ ਸਿਖਰ ’ਤੇ ਹੈ, ਆਮ ਆਦਮੀ ਆਪਣੀ ਸੁਰੱਖਿਆ ਨੂੰ ਲੈ ਕੇ ਹਰ ਸਮੇਂ ਦਹਿਸ਼ਤ ਵਿੱਚ ਰਹਿੰਦਾ ਹੈ। ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਤੇ ਭਾਜਪਾ ਦੇ ਹੱਕ ਵਿਚ ਭੁਗਤਣ ਲਈ ਤਿਆਰ ਬਰ ਤਿਆਰ ਹਨ।
ਦੱਸ ਦਈਏ ਕਿ ਕਿਸਾਨ ਅੰਦੋਲਨ ਕਾਰਨ ਪੰਜਾਬ ਵਿਚ ਭਾਜਪਾ ਆਗੂਆਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਮਲੋਟ ਵਿਚ ਭਾਜਪਾ ਵਿਧਾਇਕ ਦੀ ਕੁੱਟਮਾਰ ਤੋਂ ਬਾਅਦ ਭਾਜਪਾ ਨੇ ਸੂਬੇ ਵਿਚ ਲਾਕਾਨੂੰਨੀ ਦੇ ਮੁੱਦੇ ਨੂੰ ਵੱਡੇ ਪੱਧਰ ਉਤੇ ਉਭਾਰਿਆ ਹੈ। ਇਸ ਘਟਨਾ ਪਿੱਛੋਂ ਜਿਥੇ ਭਾਜਪਾ ਆਗੂਆਂ ਨੇ ਸਰਗਰਮੀਆਂ ਵਧਾ ਦਿੱਤੀਆਂ ਹਨ, ਉਥੇ ਪੁਲਿਸ ਵੀ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਿਖਾ ਰਹੀ ਹੈ।