PSPCL ਵੱਲੋਂ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਦੇਣ ਲਈ ਹੈਲਪ ਕੰਟਰੋਲ ਰੂਮ ਦੇ ਨੰਬਰ ਜਾਰੀ
PSPCL ਵੱਲੋਂ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਦੇਣ ਲਈ ਹੈਲਪ ਲਾਈਨ ਨੰਬਰ ਜਾਰੀ
- news18-Punjabi
- Last Updated: April 3, 2021, 8:30 PM IST
ਜਲੰਧਰ 3 ਅਪ੍ਰੈਲ,2021 ਇੰਜ: ਦਲਜੀਤ ਇੰਦਰਪਾਲ ਸਿੰਘ ਗਰੇਵਾਲ ਡਾਇਰੈਕਟਰ ਸੰਚਾਲਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਦੱਸਿਆ ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836 ਤੇ ਦੇਣ ।ਵਟਸਐਪ ਨੰਬਰ 96461-06835 ਤੇ ਬਿਜਲੀ ਦੀਆਂ ਢਿਲੀਆਂ ਤਾਰਾਂ ਜਾਂ ਨੀਵੀਆਂ ਜਾਂ ਅੱਗ ਲੱਗਣ /ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ਵਿੱਚ ਲਿਆਂਦਾ ਜਾਵੇ,ਤਾ ਜੋ ਜਰੂਰੀ ਕੰਮ ਕਰ ਵਾਇਆ ਜਾ ਸਕੇ। । ਇੰਜ: ਦਲਜੀਤ ਇੰਦਰਪਾਲ ਸਿੰਘ ਗਰੇਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕਮਬਾਈਨ ਦੀ ਵਰਤੋਂ ਨਾ ਕਰਨ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇੱਕ ਹੋਰ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।