ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਤੇ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਘਰ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ।
ਜੀ ਹਾਂ, ਹਾਲ ਹੀ 'ਚ ਰੌਸ਼ਨ ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੇ ਬੇਬੀ ਬੁਆਏ ਨਾਲ ਨਜ਼ਰ ਆ ਰਹੇ ਹਨ।
ਇਸ ਤਸਵੀਰ 'ਚ ਉਨ੍ਹਾਂ ਨਾਲ ਉਨ੍ਹਾਂ ਦਾ ਕਿਊਟ ਬੇਬੀ ਵੀ ਨਜ਼ਰ ਆ ਰਿਹਾ ਹੈ। ਉਨ੍ਹਾਂ ਦੀ ਇਸ ਪੋਸਟ 'ਤੇ ਪਾਲੀਵੁੱਡ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਨੇ ਵਧਾਈਆਂ ਦਿੱਤੀਆਂ ਹਨ।
ਦੱਸਣਯੋਗ ਹੈ ਕਿ ਰੌਸ਼ਨ ਪ੍ਰਿੰਸ ਆਪਣੇ ਵੱਖ-ਵੱਖ ਗੀਤਾਂ ਨਾਲ ਲੋਕਾਂ ਦੇ ਦਿਲ ਜਿੱਤ ਚੁੱਕੇ ਹਨ। ਇਸ ਤੋਂ ਇਲਾਵਾ ਰੌਸ਼ਨ ਪ੍ਰਿੰਸ 'ਲਾਂਵਾ ਫੇਰੇ', 'ਰਾਂਝਾ ਰਿਫ਼ਿਊਜੀ', 'ਮੈਂ ਤੇਰੀ ਤੂੰ ਮੇਰਾ', 'ਸੂਬੇਦਾਰ ਜੋਗਿੰਦਰ ਸਿੰਘ', 'ਲੱਗਦਾ ਇਸ਼ਕ ਹੋ ਗਿਆ' ਵਰਗੀਆਂ ਫ਼ਿਲਮਾਂ 'ਚ ਸ਼ਾਨਦਾਰ ਅਭਿਨੈ ਵੀ ਕਰ ਚੁੱਕੇ ਹਨ।
ਬੀਤੇ ਕੁੱਝ ਦਿਨ ਪਹਿਲਾਂ ਰੌਸ਼ਨ ਪ੍ਰਿੰਸ ਦਾ ਨਵਾਂ ਗੀਤ 'ਗ਼ਲਤੀ' ਰਿਲੀਜ਼ ਹੋਇਆ ਸੀ, ਜਿਸ ਨੂੰ ਯੂਟਿਊਬ 'ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।