ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਐਕਟਰ ਤੇ ਗਾਇਕ ਯੁਵਰਾਜ ਹੰਸ ਪ੍ਰੇਮਿਕਾ ਮਾਨਸੀ ਸ਼ਰਮਾ ਨਾਲ ਬੀਤੇ ਦਿਨੀਂ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਹਾਲ ਹੀ 'ਚ ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਦੇ ਵਿਆਹ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।
ਦੱਸ ਦਈਏ ਕਿ ਇਸ ਤੋਂ ਬਾਅਦ ਨਵਰਾਜ ਹੰਸ ਨੇ ਭਰਾ ਯੁਵਰਾਜ ਦੀ ਵਟਣਾ ਤੇ ਮਹਿੰਦੀ ਸੈਰੇਮਨੀ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਪੋਸਟ ਕੀਤੀਆਂ ਸਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸਨ।
ਇਨ੍ਹਾਂ ਤਸਵੀਰਾਂ 'ਚ ਹੰਸ ਰਾਜ ਹੰਸ, ਅਜੀਤ ਕੌਰ ਤੇ ਹੋਰ ਕਰੀਬੀ ਰਿਸ਼ਤੇਦਾਰ ਵੀ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਇਕ ਤਸਵੀਰ 'ਚ ਹੰਸ ਰਾਜ ਹੰਸ ਮਿਲਣੀ ਕਰਦੇ ਨਜ਼ਰ ਆ ਰਹੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਤੇ ਅਦਾਕਾਰ ਨਿੰਜਾ, ਅਲਫਾਜ਼ ਵੀ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਤੇ ਅਦਾਕਾਰ ਨਿੰਜਾ, ਅਲਫਾਜ਼ ਵੀ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਤੇ ਅਦਾਕਾਰ ਨਿੰਜਾ, ਅਲਫਾਜ਼ ਵੀ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।